ਭਿੱਖੀਵਿੰਡ: ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਨੇ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਸਬੰਧੀ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਦਿੱਤਾ ਮੰਗ ਪੱਤਰ
ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਨੇ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਸਬੰਧੀ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਮੰਗ ਪੱਤਰ ਦਿੱਤਾ। ਇਕੱਠੇ ਹੋਏ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਮੀਤ ਪ੍ਰਧਾਨ ਚਮਨ ਲਾਲ ਦਰਾਜਕੇ ਤੇ ਪੰਜਾਬ ਖੇਤ ਮਜ਼ਦੂਰ ਸਭਾ ਦੀ ਸੂਬਾ ਸਕੱਤਰ ਦੇਵੀ ਕੁਮਾਰੀ ਤੇ ਸਰਹਾਲੀ ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਣਾ ਮਸੀਹ ਨੇ ਕਿਹਾ ਕਿ ਬਜਟ ਦੌਰਾਨ ਮਜ਼ਦੂਰ ਮਸਲਿਆਂ ਦੇ ਹੱਲ ਲਈ ਰਾਸ਼ੀ ਰਾਖਵੀਂ ਰੱਖੀ ਜਾਵੇ।