ਦੀਨਾਨਗਰ: ਗੁਰਦਾਸਪੁਰ: ਅਕਾਲੀ ਦਲ ਨੂੰ ਛੱਡ ਕਈ ਆਗੂ ਸਾਥੀਆਂ ਸਮੇਤ ਕਾਂਗਰਸ 'ਚ ਹੋਏ ਸ਼ਾਮਲ
ਗੁਰਦਾਸਪੁਰ ਦੇ ਪਿੰਡ ਬਖਤਪੁਰ ਤੋਂ ਨਰਿੰਦਰ ਸਿੰਘ, ਚੰਚਲ ਸਿੰਘ, ਇੰਦਰਜੀਤ ਸਿੰਘ, ਜਸਵੰਤ ਸਿੰਘ ਅਤੇ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਸਾਰਿਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ।