ਮੁਕਤਸਰ: ਮਲੋਟ ਦੇ ਪਿੰਡ ਅਬੁੱਲ ਖੁਰਾਣਾ ਵਿਖੇ ਗੋਲੀਆਂ ਮਾਰ ਕੇ ਪਿਓ ਪੁੱਤ ਦਾ ਕਤਲ, ਮੌਕੇ ਤੇ ਪਹੁੰਚੀ ਪੁਲਿਸ
ਮਲੋਟ ਦੇ ਪਿੰਡ ਅਬੁੱਲ ਖੁਰਾਣਾ ਵਿਖੇ ਦੇਰ ਰਾਤ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਕਿਸੇ ਵਿਅਕਤੀ ਵੱਲੋਂ ਗੋਲੀਆਂ ਮਾਰ ਕੇ ਪਿਓ ਪੁੱਤ ਦਾ ਕਤਲ ਕਰ ਦਿੱਤਾ ਗਿਆ। ਰਾਤ ਕਰੀਬ 10 ਵਜੇ ਹਾਸਲ ਹੋਈ ਜਾਣਕਾਰੀ ਅਨੁਸਾਰ ਡੀਐਸਪੀ ਇਕਬਾਲ ਸਿੰਘ ਸੰਧੂ ਅਤੇ ਐਸਐਚਉ ਵਰੁਣ ਕੁਮਾਰ ਵੀ ਮੌਕੇ ਤੇ ਪਹੁੰਚ ਚੁੱਕੇ ਸਨ। ਜਦਕਿ ਇਸ ਘਟਨਾ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਦੇਖਿਆ ਗਿਆ।