ਪਟਿਆਲਾ: ਪਿੰਡ ਬਘੌਰਾ ਦੇ ਵਿੱਚ 10 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਗ੍ਰਿਫਤਾਰ ,ਮਾਮਲਾ ਦਰਜ
ਪੁਲਿਸ ਨੇ ਪਿੰਡ ਬਘੌਰਾ ਦੇ ਵਿੱਚ ਛਾਪੇਮਾਰੀ ਕਰਕੇ ਇੱਕ ਵਿਅਕਤੀ ਦਵਿੰਦਰ ਸਿੰਘ ਜੋ ਕਿ ਉਸੇ ਪਿੰਡ ਦਾ ਰਹਿਣ ਵਾਲਾ ਹੈ ਨੂੰ 10 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ।ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਨਜਾਇਜ਼ ਸ਼ਰਾਬ ਵੇਚਣ ਦਾ ਕੰਮ ਕਰਦਾ ਹੈ ,ਜਿਸ ਮਗਰੋਂ ਇਹ ਕਾਰਵਾਈ ਅਮਲ ਵਿੱਚ ਲਿਆਉਂਦਿਆਂ ਘਨੌਰ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।