ਸਿਵਿਲ ਹਸਪਤਾਲ ਫ਼ਾਜ਼ਿਲਕਾ ਵਿੱਚ ਦਾਖਲ ਵਿਅਕਤੀ ਨੇ ਦੱਸਿਆ ਕਿ ਉਹ ਪੀਣ ਲਈ ਪਾਣੀ ਮੰਗਣ ਗਿਆ ਸੀ, ਜਿਸ ਤੋਂ ਬਾਅਦ ਉਸ ਨਾਲ ਉਥੇ ਮੌਜੂਦ ਕੁੱਝ ਲੋਕਾਂ ਵੱਲੋਂ ਕਥਿੱਤ ਮਾਰ ਕੁੱਟ ਕੀਤੀ ਗਈ। ਉਸ ਨੇ ਉਸਦੇ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ। ਦੂਜੇ ਪਾਸੇ ਜਦੋਂ ਇਸ ਬਾਰੇ ਸਬੰਧਿਤ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਸਾਰੇ ਇਲਜਾਮ ਸਿਰੇ ਤੋਂ ਨਕਾਰਦਿਆਂ ਉਲਟਾ ਕਈ ਤਰ੍ਹਾਂ ਦੇ ਗੰਭੀਰ ਇਲਜਾਮ ਲਗਾਏ।