ਦੀਨਾਨਗਰ: ਮਗਰਮੁੱਦੀਆਂ ਅੱਡੇ ਤੇ ਫੋਟੋਗ੍ਰਾਫਰ ਦੀ ਦੁਕਾਨ 'ਚ ਚੋਰੀ, ਲੱਖਾਂ ਦਾ ਸਾਮਾਨ ਗਾਇਬ
ਦੀਨਾਨਗਰ ਦੇ ਪਿੰਡ ਮਗਰਮੁੱਦੀਆਂ ਵਿੱਚ ਚੋਰਾਂ ਨੇ ਫੋਟੋਗ੍ਰਾਫਰ ਦੀ ਦੁਕਾਨ ਨੂੰ ਨਿਸ਼ਾਨਾ ਬਣਾ ਕੇ ਕੈਮਰਾ, ਪੀਸੀ ਅਤੇ ਨਕਦੀ ਚੋਰੀ ਕਰ ਲਈ ਹੈ। ਦੁਕਾਨਦਾਰ ਦਾ ਕਰੀਬ ਢਾਈ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਇਲਾਕਾ ਨਿਵਾਸੀਆਂ ਨੇ ਰਾਤ ਸਮੇਂ ਪੁਲਿਸ ਗਸ਼ਤ ਵਧਾਉਣ ਦੀ ਮੰਗ ਕੀਤੀ ਹੈ।