ਪਿਛਲੇ 8-10 ਸਾਲਾਂ ਵਿੱਚ ਪੰਜਾਬ ਵਿੱਚ ਕੋਈ ਥਰਮਲ ਪਲਾਂਟ ਨਹੀਂ ਲਗਾਇਆ ਗਿਆ, ਕੋਈ ਸੋਲਰ ਪਲਾਂਟ ਨਹੀਂ ਲਗਾਇਆ ਗਿਆ, ਬਿਜਲੀ ਪੈਦਾ ਕਰਨ ਦਾ ਕੋਈ ਸਾਧਨ ਨਹੀਂ ਬਣਾਇਆ ਗਿਆ।
ਇਹ ਕਾਂਗਰਸ ਤੇ ਗੁਰੂ ਦੋਖੀ ਸਰਕਾਰ ਦੀਆਂ ਨਲਾਇਕੀਆਂ ਦਾ ਨਤੀਜਾ ਹੈ ਜੋ ਪੰਜਾਬ ਨੂੰ ਹਨ੍ਹੇਰੇ ਵਿੱਚ ਧੱਕਿਆ ਗਿਆ ਹੈ। ਬਿਜਲੀ ਨਾ ਆਉਣ ਕਾਰਨ ਪੰਜਾਬ ਦੀ ਇੰਡਸਟਰੀ ਤਬਾਹ ਹੋ ਰਹੀ ਹੈ, ਲੋਕ ਘਰਾਂ ਵਿੱਚ ਪਰੇਸ਼ਾਨ ਹੋ ਰਹੇ ਹਨ। ਅਸੀਂ ਤਾਂ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ ਸੀ, ਇਨ੍ਹਾਂ ਨੇ ਪੰਜਾਬ ਨੂੰ ਤਬਾਹ ਕਰ ਕੇ ਰੱਖ ਦਿੱਤਾ ਹੈ।
ਪੰਜਾਬ ਨੂੰ ਮੁੜ ਤੋਂ ਲੀਹਾਂ 'ਤੇ ਲੈ ਕੇ ਆਉਣ ਲਈ ਪੰਜਾਬੀਓ, ਸ਼੍ਰੋਮਣੀ ਅਕਾਲੀ ਦਲ ਨੂੰ ਵਾਪਸ ਲੈ ਕੇ ਆਓ! ਸੁਖਬੀਰ ਬਾਦਲ