ਨਵਾਂਸ਼ਹਿਰ: ਗਰਭਵਤੀ ਔਰਤਾਂ ਲਈ ਨਵੇਂ ਨਿਯਮ, 12 ਹਫ਼ਤਿਆਂ ਅੰਦਰ ਰਜਿਸਟ੍ਰੇਸ਼ਨ ਜ਼ਰੂਰੀ
ਨਵਾਂਸ਼ਹਿਰ ਦੇ ਸਿਵਲ ਸਰਜਨ ਡਾ. ਅਮਨ ਸੂਦ ਨੇ ਹਦਾਇਤ ਦਿੱਤੀ ਹੈ ਕਿ ਹਰ ਗਰਭਵਤੀ ਔਰਤ ਦੀ ਰਜਿਸਟ੍ਰੇਸ਼ਨ ਪਹਿਲੇ 12 ਹਫ਼ਤਿਆਂ ਵਿੱਚ ਕੀਤੀ ਜਾਵੇ। ਸਿਹਤ ਵਿਭਾਗ ਦੀ ਮੀਟਿੰਗ ਵਿੱਚ ਸਰਕਾਰੀ ਸਿਹਤ ਸਹੂਲਤਾਂ, ਟੀਕਾਕਰਨ ਅਤੇ ਦਵਾਈਆਂ ਦੀ ਉਪਲਬਧਤਾ ਨੂੰ ਲੈ ਕੇ ਅਧਿਕਾਰੀਆਂ ਨੂੰ ਟੀਚੇ ਪੂਰੇ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।