ਪਠਾਨਕੋਟ: ਨਸ਼ਿਆਂ ਖਿਲਾਫ ਪੁਲਿਸ ਦੀ ਮੁਹਿੰਮ, VDC ਕਮੇਟੀਆਂ ਨਾਲ ਕੀਤੀ ਅਹਿਮ ਮੀਟਿੰਗ
ਪਠਾਨਕੋਟ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਮੁਹਿੰਮ ਨੂੰ ਤੇਜ਼ ਕਰਦਿਆਂ ਵਿਲੇਜ ਡਿਫੈਂਸ ਕਮੇਟੀਆਂ (VDC) ਨਾਲ ਮੀਟਿੰਗ ਕੀਤੀ ਗਈ। ਪੁਲਿਸ ਨੇ VDC ਮੈਂਬਰਾਂ ਨੂੰ ਨਸ਼ਿਆਂ ਖਿਲਾਫ ਜਾਗਰੂਕਤਾ ਫੈਲਾਉਣ ਅਤੇ ਸ਼ੱਕੀ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ ਕਿਹਾ ਹੈ ਤਾਂ ਜੋ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।