ਪਟਿਆਲਾ: ਜਹਰੀਲਾ ਕੇਕ ਡਿਲੀਵਰ ਕਰਨ ਵਾਲੇ ਤਿੰਨ ਆਰੋਪੀਆਂ ਨੂੰ ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫਤਾਰ
ਜ਼ਿਕਰਯੋਗ ਹੈ ਕਿ ਬੀਤੇ ਦਿਨੀ ਜਹਿਰੀਲਾ ਕੇਕ ਖਾਣ ਕਾਰਨ 10 ਸਾਲਾਂ ਬੱਚੀ ਦੀ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਥਾਣਾ ਅਨਾਜ ਮੰਡੀ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਸੀ ਅਤੇ ਪੁਲਿਸ ਵੱਲੋਂ ਲਗਾਤਾਰ ਇਹਨਾਂ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਸੀ। ਜਿਸ ਨੂੰ ਲੈ ਕੇ ਅੱਜ ਇਹਨਾਂ ਤਿੰਨ ਵਿਅਕਤੀਆਂ ਨੂੰ ਪਟਿਆਲਾ ਪੁਲਿਸ ਵੱਲੋਂ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਅਤੇ ਅਦਾਲਤ ਵੱਲੋਂ ਦੋ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ