ਗਿੱਦੜਬਾਹਾ: ਪਿੰਡ ਭੁੱਟੀਵਾਲਾ ਵਿਖੇ ਆਪ ਉਮੀਦਵਾਰ ਕਰਮਜੀਤ ਅਨਮੋਲ ਨੂੰ ਕਰਨਾ ਪਿਆ ਮਜਦੂਰਾਂ ਦੇ ਵਿਰੋਧ ਦਾ ਸਾਹਮਣਾ
ਹਲਕਾ ਗਿੱਦੜਬਾਹਾ ਦੇ ਪਿੰਡ ਭੁੱਟੀਵਾਲਾ ਵਿਖੇ ਆਪ ਉਮੀਦਵਾਰ ਕਰਮਜੀਤ ਅਨਮੋਲ ਨੂੰ ਮਜ਼ਦੂਰਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਮਜ਼ਦੂਰ ਆਗੂਆਂ ਨੇ ਬੋਲਦਿਆਂ ਕਿਹਾ ਕਿ ਲਗਾਤਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਟਿੰਗਾਂ ਦਾ ਸੱਦਾ ਦੇ ਕੇ ਮੀਟਿੰਗ ਨਹੀਂ ਕੀਤੀਆਂ ਜਾ ਰਹੀਆਂ । ਜਿਸ ਨੂੰ ਲੈ ਕੇ ਮਜ਼ਦੂਰਾਂ ਦੇ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ। ਉਹਨਾਂ ਕਿਹਾ ਕਿ ਆਪ ਉਮੀਦਵਾਰਾਂ ਦਾ ਇਸੇ ਤਰ੍ਹਾਂ ਹੀ ਵਿਰੋਧ ਜਾਰੀ ਰਹੇਗਾ।