ਮੁਕਤਸਰ: ਅਬੋਹਰ ਰੋਡ ਸਥਿਤ ਦਾਣਾ ਮੰਡੀ ਵਿਖੇ ਲਿਫਟਿੰਗ ਦੀ ਢਿੱਲੀ ਰਫ਼ਤਾਰ ਕਿਸਾਨਾਂ ਲਈ ਬਣ ਰਹੀ ਪਰੇਸ਼ਾਨੀ <nis:link nis:type=tag nis:id=jansamasya nis:value=jansamasya nis:enabled=true nis:link/>
ਸ਼੍ਰੀ ਮੁਕਤਸਰ ਸਾਹਿਬ ਦੀ ਨਵੀਂ ਦਾਣਾ ਮੰਡੀ ਵਿਖੇ ਕਣਕ ਦੇ ਸੀਜਨ ਦੌਰਾਨ ਖਰੀਦੀ ਜਾ ਰਹੀ ਕਣਕ ਦੀ ਲਿਫਟਿੰਗ ਵਿੱਚ ਵਰਤੀ ਜਾ ਰਹੀ ਢਿੱਲੀ ਰਫਤਾਰ ਕਿਸਾਨਾਂ ਲਈ ਪਰੇਸ਼ਾਨੀ ਦਾ ਕਾਰਨ ਬਣ ਰਹੀ ਹੈ। ਮੰਡੀ ਵਿੱਚ ਕਣਕ ਦੀਆਂ ਬੋਰੀਆਂ ਦੇ ਢੇਰ ਲੱਗ ਚੁੱਕੇ ਹਨ। ਸ਼ਾਮ ਸਾਢੇ 4 ਵਜੇ ਮਾਰਕੀਟ ਕਮੇਟੀ ਦੇ ਸਕੱਤਰ ਬਲਕਾਰ ਸਿੰਘ ਨੇ ਦੱਸਿਆ ਕਿ ਖਰੀਦ ਏਜੰਸੀਆਂ ਨੂੰ ਨੋਟਿਸ ਜਾਰੀ ਕਰਕੇ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।