ਮਲੇਰਕੋਟਲਾ: ਡੀਸੀ ਦਫਤਰ ਦੇ ਬਾਹਰ ਹਲਕਾ ਅਮਰਗੜ੍ਹ ਤੇ ਮਲੇਰਕੋਟਲਾ ਦੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਵੱਲੋਂ ਕੀਤੀ ਗਈ ਭੁੱਖ ਹੜਤਾਲ।
ਮਾਲੇਰਕੋਟਲਾ ਡੀਸੀ ਦਫ਼ਤਰ ਅੱਗੇ ਆਮ ਆਦਮੀ ਪਾਰਟੀ ਦੇ ਅਮਰਗੜ੍ਹ ਅਤੇ ਮਾਲੇਰਕੋਟਲਾ ਦੇ ਵਰਕਰਾਂ ਆਗੂਆਂ ਤੇ ਅਹੁਦੇਦਾਰਾਂ ਵੱਲੋਂ ਭੁੱਖ ਹੜਤਾਲ਼ ਕੀਤੀ ਗਈ।ਕੇਜਰੀਵਾਲ ਦੀ ਗਿਰਫਤਾਰੀ ਦੇ ਵਿਰੋਧ ਵਿੱਚ ਅੱਜ ਸੂਬੇ ਭਰ ਚ ਇਹ ਸੰਘਰਸ਼ ਉਲੀਕਿਆ ਗਿਆ ਹੈ ਜਿੱਥੇ ਅੱਜ ਸੂਬੇ ਦੇ ਸੀਐਮ ਭਗਵੰਤ ਮਾਨ ਵੀ ਖ਼ਟਕਲ ਕਲਾਂ ਵਿਖੇ ਭੁੱਖ ਹੜਤਾਲ ਤੇ ਬੈਠੇ ਹਨ।