ਮਲੋਟ: 1 ਸਤੰਬਰ ਤੋਂ ਖੇਤੀਬਾੜੀ ਮੰਤਰੀ ਦੇ ਘਰ ਅੱਗੇ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ ਕਰਨ ਦਾ ਐਲਾਨ : ਪੰਜਾਬ ਖੇਤ ਮਜ਼ਦੂਰ ਯੂਨੀਅਨ ਸੂਬਾ ਜਨਰਲ ਸਕੱਤਰ
Malout, Muktsar | Aug 21, 2024 ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੈਂਕੜੇ ਮਜ਼ਦੂਰਾਂ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਤੇ ਵਰਕਰਾਂ ਨੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਇੱਕ ਦਿਨ ਲਈ ਧਰਨਾ ਦਿੱਤਾ ਖੇਤ ਮਜ਼ਦੂਰ ਆਗੂਆਂ ਨੇ ਇਸ ਮੌਕੇ ਕਿਹਾ ਕਿ ਬਦਲਾਅ ਦਾ ਝਾਂਸਾ ਦੇ ਕੇ ਸਤਾ 'ਚ ਆਈ ਆਪ ਸਰਕਾਰ ਕੋਈ ਵੀ ਵਾਅਦਾ ਪੂਰਾ ਨਹੀਂ ਕਰ ਰਹੀ।