ਮੁਕਤਸਰ: ਡੀਸੀ ਦਫਤਰ ਦੇ ਸਾਹਮਣੇ ਮਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ ਅਤੇ ਸੌਂਪਿਆ ਮੰਗ ਪੱਤਰ
ਸ੍ਰੀ ਮੁਕਤਸਰ ਸਾਹਿਬ ਵਿਖੇ ਮਗਨਰੇਗਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਸਬੰਧੀ ਮਗਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਦੁਪਹਿਰ 12 ਵਜੇ ਡੀਸੀ ਦਫਤਰ ਸਾਹਮਣੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੁੱਖ ਮੰਤਰੀ ਪੰਜਾਬ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਦੇ ਨਾਮ ਮੰਗ ਪੱਤਰ ਵੀ ਸੌਂਪਿਆ ਗਿਆ।