ਡੇਰਾ ਬਾਬਾ ਨਾਨਕ: ਆਪ ਦੇ ਹਲਕਾ ਇੰਚਾਰਜ ਗੁਰਦੀਪ ਰੰਧਾਵਾ ਨੇ ਸ਼ਾਹਪੁਰ ਜਾਜਨ ਵਿਖੇ ਸੁਣੀਆਂ ਹਲਕਾ ਵਾਸੀਆਂ ਦੀਆਂ ਮੁਸ਼ਕਲਾਂ
ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਆਪਣੇ ਪਾਰਟੀ ਦਫਤਰ ਸ਼ਾਹਪੁਰ ਜਾਜਨ ਵਿਖੇ ਹਲਕਾ ਵਾਸੀਆਂ ਨੂੰ ਮਿਲੇ। ਉਹਨਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਨੂੰ ਮੌਕੇ ਤੇ ਹੀ ਹੱਲ ਕਰਵਾਇਆ। ਜਿਸ ਤੇ ਹਲਕਾ ਵਾਸੀਆਂ ਨੇ ਗੁਰਦੀਪ ਸਿੰਘ ਰੰਧਾਵਾ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ।