ਪਟਿਆਲਾ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਵੱਲੋਂ ਬੈਂਕਾਂ ਦੀ ਸੁਰੱਖਿਆ ਅਤੇ ਕਾਰਜਪ੍ਰਣਾਲੀ ਦਾ ਲਿਆ ਗਿਆ ਜਾਇਜ਼ਾ
ਸਟੇਟ ਬੈਂਕ ਆਫ਼ ਇੰਡੀਆ ਦੀ ਜ਼ਿਲ੍ਹਾ ਪੱਧਰੀ ਰੀਵਿਯੂ ਕਮੇਟੀ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਬੈਂਕਾਂ ਦੀ ਤਿਮਾਹੀ ਕਾਰਗੁਜ਼ਾਰੀ ਦੀ ਸਮੀਖਿਆ ਲਈ ਮੀਟਿੰਗ ਕੀਤੀ ਗਈ। ਡੀਸੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅੰਦਰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰ ਰਹੇ ਸਮੁੱਚੇ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਬੈਂਕਾਂ ਵਿੱਚ ਕਰਜ਼ੇ ਨਾਲ ਸਬੰਧਤ ਲੰਬਿਤ ਚੱਲੇ ਆ ਰਹੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨ।