ਫਾਜ਼ਿਲਕਾ: ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਸੰਘਰਸ਼, 2 ਦਿਨਾਂ ਦੀ ਸਮੂਹਿਕ ਛੁੱਟੀ ਦਾ ਐਲਾਨ
ਫਾਜ਼ਿਲਕਾ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ 21 ਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਗਟਾਇਆ। ਪੁਰਾਣੀ ਪੈਨਸ਼ਨ ਬਹਾਲੀ ਤੇ ਬਕਾਇਆ ਡੀਏ ਸਮੇਤ ਕਈ ਮੰਗਾਂ ਨੂੰ ਲੈ ਕੇ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ।