ਗਿੱਦੜਬਾਹਾ: ਕਣਕ ਦੀ ਬੋਲੀ ਨਾ ਲੱਗਣ 'ਤੇ ਕਿਸਾਨਾਂ ਨੇ ਅਨਾਜ ਮੰਡੀ ਦੇ ਮੂਹਰੇ ਲਗਾਇਆ ਧਰਨਾ
ਅਨਾਜ ਮੰਡੀ ਦੇ ਮੂਹਰੇ ਕਣਕ ਦੀ ਬੋਲੀ ਨਾ ਲੱਗਣ ਦੇ ਵਿਰੋਧ ਵਜੋਂ ਕਿਸਾਨਾਂ ਨੇ ਧਰਨਾ ਲਗਾਇਆ । ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਜ਼ਿਲ੍ਹਾ ਜਰਨਲ ਸਕੱਤਰ ਕੁਲਦੀਪ ਸਿੰਘ ਤੇ ਬਲਾਕ ਗਿੱਦੜਬਾਹਾ ਦੇ ਪ੍ਰਧਾਨ ਨਾਨਕ ਸਿੰਘ ਫ਼ਕਰਸਰ ਦੀ ਅਗਵਾਈ ਵਿੱਚ ਅੱਜ ਪੰਜਾਬ ਸਰਕਾਰ, ਮਾਰਕੀਟ ਕਮੇਟੀ ਦੇ ਸੈਕਟਰੀ ਅਤੇ ਖ਼ਰੀਦ ਏਜੰਸੀਆਂ ਦੇ ਇੰਸਪੈਕਟਰਾਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ।