ਮੁਕਤਸਰ: ਮਾਪੇ ਆਪਣੇ ਬੱਚਿਆਂ ਨੂੰ ਛੋਟੀ ਉਮਰ ਵਹੀਕਲ ਚਲਾਉਣ ਨੂੰ ਨਾ ਦੇਣ- ਅਮਨਦੀਪ ਸਿੰਘ , ਡੀ.ਐਸ.ਪੀ (ਐਚ)
ਸ. ਅਮਨਦੀਪ ਸਿੰਘ ਡੀ.ਐਸ.ਪੀ (ਐਚ)ਵੱਲੋਂ ਮੁਕਤੀਸਰ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਲੋਕਾਂ ਨੂੰ ਟਰੈਫਿਕ ਨਿਯਮਾਂ ਦੇ ਪ੍ਰਤੀ ਜਾਗਰੂਕ ਕੀਤਾ ਗਿਆ । ਇਸ ਮੌਕੇ ਐਸ.ਆਈ ਸੁਖਦੇਵ ਸਿੰਘ ਜ਼ਿਲਾ ਟਰੈਫਿਕ ਇੰਚਾਰਜ, ਏ.ਐਸ.ਆਈ ਤਰਸੇਮ ਸਿੰਘ ਟਰੈਫਿਕ ਇੰਚਾਰਜ, ਜਸਪ੍ਰੀਤ ਸਿੰਘ ਛਾਬੜਾ ਪ੍ਰਧਾਨ ਮੁਕਤੀਸਰ ਵੈਲਫੇਅਰ ਕਲੱਬ ਹਾਜਰ ਸਨ। ਇਸ ਮੌਕੇ ਡੀ.ਐਸ.ਪੀ ਅਮਨਦੀਪ ਸਿੰਘ ਨੇ ਦੱਸਿਆ ਕਿ ਵਹੀਕਲ ਚਲਾਉਂਦੇ ਸਮੇਂ ਹਮੇਸ਼ਾ ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।