ਕਪੂਰਥਲਾ: ਅੰਮ੍ਰਿਤਸਰ ਰੋਡ 'ਤੇ ਪੈਟਰੋਲ ਪੰਪ ਨੇੜੇ ਚੋਰਾਂ ਨੇ 3 ਦੁਕਾਨਾਂ ਦੇ ਸ਼ਟਰ ਤੋੜ ਨਗਦੀ ਤੇ ਸਮਾਨ ਕੀਤਾ ਚੋਰੀ, ਲੱਖਾਂ ਦਾ ਹੋਇਆ ਨੁਕਸਾਨ
ਬੀਤੀ ਦੇਰ ਰਾਤ 3 ਵਜੇ ਦੇ ਕਰੀਬ ਚੋਰਾਂ ਵੱਲੋਂ ਅੰਮ੍ਰਿਤਸਰ ਰੋਡ ਤੇ ਪੈਟਰੋਲ ਪੰਪ ਨੇੜੇ ਸਥਿਤ ਤਿੰਨ ਦੁਕਾਨਾਂ ਦੇ ਸ਼ਟਰ ਤੋੜ ਕੇ ਨਗਦੀ ਤੇ ਸਮਾਨ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ਤੇ ਪੀਸੀਆਰ ਤੇ ਥਾਣਾ ਅਰਬਨ ਸਟੇਟ ਦੀ ਪੁਲਿਸ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਰੋਡ ਤੇ ਮੈਸੇਜ ਕਾਲਾ ਸਿੰਘ ਕੁਲਜੀਤ ਸਿੰਘ ਦੀ ਕਰਿਆਨੇ ਦੀ ਦੁਕਾਨ, ਸੈਂਟਰੀ ਦੀ ਦੁਕਾਨ ਅਤੇ ਇੱਕ ਕਬਾੜੀ ਦੀ ਦੁਕਾਨ ਤੇ ਚੋਰੀ ਹੋਈ ਹੈ।