ਫਾਜ਼ਿਲਕਾ: ਘੱਟ ਨਹੀਂ ਰਹੀਆਂ ਸਰਹੱਦੀ ਪਿੰਡਾਂ ਦੇ ਵਸਨੀਕਾਂ ਦੀਆਂ ਮੁਸ਼ਕਲਾਂ,ਦਰਿਆ ਵਿੱਚ ਪਾਣੀ ਘਟਣ ਤੋਂ ਬਾਅਦ ਇੱਕ ਵਾਰ ਫਿਰ ਤੋਂ ਵਧਣਾ ਸ਼ੁਰੂ
ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਵਿੱਚ ਹੜ੍ਹ ਦਾ ਸੰਕਟ ਘਟਣ ਦੀ ਬਜਾਏ ਹੋਰ ਵੱਧਦਾ ਜਾ ਰਿਹਾ ਹੈ। ਪਿਛਲੇ ਕਰੀਬ ਇੱਕ ਮਹੀਨੇ ਤੋਂ ਹੜ੍ਹ ਦੀ ਮਾਰ ਦਾ ਸਾਹਮਣਾ ਕਰ ਰਹੇ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ। ਪਿਛਲੇ ਦਿਨੀਂ ਇੱਥੇ ਵਗਦੇ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਘਟਣ ਤੋਂ ਬਾਅਦ ਇੱਕ ਵਾਰ ਫਿਰ ਤੋਂ ਇੱਥੇ ਪਾਣੀ ਵਧਣਾ ਸ਼ੁਰੂ ਹੋ ਗਿਆ ਹੈ।