ਮੁਕਤਸਰ: ਪਿੰਡ ਵੜਿੰਗ ਖੇੜਾ ਵਿਖੇ ਵਿਜੀਲੈਂਸ ਬਿਊਰੋ ਨੇ 1 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਅਤੇ ਉਸਦੇ ਸਹਾਇਕ ਨੂੰ ਕੀਤਾ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ 1 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਵੜਿੰਗ ਖੇੜਾ ਦੇ ਮਾਲ ਪਟਵਾਰੀ ਕੁਲਵਿੰਦਰ ਸਿੰਘ ਅਤੇ ਉਸਦੇ ਸਹਾਇਕ ਅਸ਼ੋਕ ਕੁਮਾਰ ਨੂੰ ਗ੍ਰਿਫਤਾਰ ਕੀਤਾ। ਇਹ ਜਾਣਕਾਰੀ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਵੱਲੋਂ ਸ਼ਾਮ 7 ਵਜ਼ੇ ਜਾਰੀ ਕੀਤੇ ਗਏ ਪ੍ਰੈਸ ਨੋਟ ਵਿੱਚ ਦਿੱਤੀ ਗਈ।