ਬਠਿੰਡਾ: ਦੀਵਾਲੀ ਵਾਲੇ ਦਿਨ ਵੀ ਅਧਿਕਾਰੀਆਂ ਨੇ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਕੀਤਾ ਜਾਗਰੂਕ
ਬਠਿੰਡਾ ਪ੍ਰਸ਼ਾਸਨ ਨੇ ਦੀਵਾਲੀ ਵਾਲੇ ਦਿਨ ਵੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ। ਅਧਿਕਾਰੀਆਂ ਨੇ ਕਈ ਪਿੰਡਾਂ ਦਾ ਦੌਰਾ ਕੀਤਾ ਅਤੇ ਆਧੁਨਿਕ ਮਸ਼ੀਨਾਂ ਨਾਲ ਖੇਤੀ ਕਰਨ ਵਾਲੇ ਕਿਸਾਨਾਂ ਦੀ ਸ਼ਲਾਘਾ ਕੀਤੀ। ਕਿਸਾਨਾਂ ਨੇ ਦੱਸਿਆ ਕਿ ਮਸ਼ੀਨਾਂ ਨਾਲ ਉਨ੍ਹਾਂ ਦਾ ਖਰਚਾ ਘਟਿਆ ਹੈ ਅਤੇ ਫ਼ਸਲ ਵਧੀ ਹੈ।