ਗਿੱਦੜਬਾਹਾ: ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਵੱਲੋਂ ਉਪ ਮੰਡਲ ਇੰਜੀਨੀਅਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਖ਼ਿਲਾਫ਼ ਜਲ ਘਰ 'ਚ ਕੀਤਾ ਗਿਆ ਪ੍ਰਦਰਸ਼ਨ
ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬ੍ਰਾਂਚ ਗਿੱਦੜਬਾਹਾ ਵੱਲੋਂ ਉਪ ਮੰਡਲ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਉਪ ਮੰਡਲ ਮਲੋਟ ਖ਼ਿਲਾਫ਼ ਵਰਕਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਮਨਵਾਉਣ ਖਾਤਿਰ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਵਨ ਮੌਂਗਾ ਨੇ ਦੱਸਿਆ ਕਿ ਆਊਟ ਸੋਰਸ ਤੇ ਕੰਮ ਕਰਦੇ ਕਰਮਚਾਰੀਆਂ ਨੂੰ ਸੀਵਰੇਜ ਸਿਸਟਮ ਦੀ ਮੈਨੇਜਮੈਂਟ ਵੱਲੋਂ ਸਮੇਂ ਸਿਰ ਤਨਖਾਹ ਨਹੀਂ ਦਿੱਤੀਆਂ ਜਾਂਦੀਆਂ|