ਸੰਗਰੂਰ: ਰੈਸਟ ਹਾਊਸ ਵਿਖੇ ਪ੍ਰੈਸ ਕਲੱਬ ਸੰਗਰੂਰ ਦੇ ਸਰਬਸੰਮਤੀ ਨਾਲ ਗੁਰਦਰਸ਼ਨ ਸਿੰਘ ਸਿੱਧੂ ਬਣੇ ਪ੍ਰਧਾਨ
ਰੈਸਟ ਹਾਊਸ ਸੰਗਰੂਰ ਵਿਖੇ ਅੱਜ ਸੰਗਰੂਰ ਪ੍ਰੈਸ ਕਲੱਬ ਦੀ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ ਇਸ ਮੀਟਿੰਗ ਦੇ ਵਿੱਚ ਕਲੱਬ ਦੇ ਮੈਂਬਰਾਂ ਵੱਲੋਂ ਸਰਬ ਸੰਮਤੀ ਨਾਲ ਗੁਰਦਰਸ਼ਨ ਸਿੰਘ ਸਿੱਧੂ ਨੂੰ ਪ੍ਰਧਾਨ ਬਣਾਇਆ ਗਿਆ। ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਨਵ ਨਿਯੁਕਤ ਪ੍ਰਧਾਨ ਨੇ ਕਿਹਾ ਕਿ, ਜੋ ਕਲੱਬ ਦੇ ਮੈਂਬਰਾਂ ਵੱਲੋਂ ਮੇਰੇ 'ਤੇ ਭਰੋਸਾ ਪ੍ਰਗਟਾਇਆ ਗਿਆ ਹੈ ਉਹ ਮੈਂ ਤਨਦੇਹੀ ਨਾਲ ਨਿਭਾਵਾਂਗਾ।