ਬਲਾਚੌਰ: ਐਸਪੀ ਮੁਕੇਸ਼ ਕੁਮਾਰ ਦੀ ਅਗਵਾਈ ਵਿੱਚ ਡੀਐਸਪੀ ਬਲਾਚੌਰ ਤੇ ਥਾਣਿਆਂ ਦੇ ਮੁਖੀਆਂ ਨਾਲ ਮਿਲ ਕੇ ਸ਼ਹਿਰ ਵਿੱਚ ਕੱਢਿਆ ਗਿਆ ਫਲੈਗ ਮਾਰਚ
ਆਉਣ ਵਾਲੀਆਂ ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਐਸਪੀ ਸ਼ਹੀਦ ਭਗਤ ਸਿੰਘ ਨਗਰ ਮੁਕੇਸ਼ ਕੁਮਾਰ ਦੀ ਅਗਵਾਈ ਵਿੱਚ ਡੀਐਸਪੀ ਬਲਾਚੌਰ ਸ਼ਾਮ ਸੁੰਦਰ ਤੇ ਵੱਖ-ਵੱਖ ਥਾਣਿਆਂ ਦੇ ਅਧਿਕਾਰੀਆਂ ਨਾਲ ਮਿਲ ਕੇ ਬਲਾਚੌਰ ਸ਼ਹਿਰ ਅਤੇ ਵੱਖ ਵੱਖ ਪਿੰਡਾਂ ਵਿੱਚ ਅੱਜ ਫਲੈਗ ਮਾਰਚ ਕੱਢਿਆ ਗਿਆ।