ਮੁਕਤਸਰ: ਪ੍ਰਬੰਧਕੀ ਕੰਪਲੈਕਸ ਵਿਖੇ ਸਦਰ ਕਾਨੂੰਨਗੋ ਵੱਲੋਂ ਸੰਭਾਲਿਆ ਗਿਆ ਸਭ ਰਜਿਸਟਰਾਰ ਦਾ ਵਾਧੂ ਚਾਰਜ
ਸ਼੍ਰੀ ਮੁਕਤਸਰ ਸਾਹਿਬ ਵਿਖੇ ਰਜਿਸਟਰੀਆਂ ਦੇ ਕੰਮ ਨੂੰ ਸਚਾਰੂ ਢੰਗ ਨਾਲ ਜਾਰੀ ਰੱਖਣ ਸਬੰਧੀ ਸਦਰ ਕਾਨੂੰਨਗੋ ਰੁਸਤਮ ਕੁਮਾਰ ਵੱਲੋਂ ਪ੍ਰਬੰਧਕੀ ਕੰਪਲੈਕਸ ਵਿਖੇ ਨਾਇਬ ਤਹਿਸੀਲਦਾਰ ਰਣਜੀਤ ਸਿੰਘ ਦੀ ਜਗ੍ਹਾ ਤੇ ਸਬ ਰਜਿਸਟਰਾਰ ਦਾ ਵਾਧੂ ਚਾਰਜ ਸੰਭਾਲ ਲਿਆ ਦੁਪਹਿਰ 1 ਵਜੇ ਸਦਰ ਕਾਨੂੰਨਗੋ ਰੁਸਤਮ ਕੁਮਾਰ ਨੇ ਦੱਸਿਆ ਕਿ ਉਹਨਾਂ ਦੀ ਕੋਸ਼ਿਸ਼ ਹੋਵੇਗੀ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।