ਅੰਮ੍ਰਿਤਸਰ 2: ਬਟਾਲਾ ਰੋਡ ਜਵਾਹਰ ਨਗਰ ਇਲਾਕੇ ਵਿੱਚ 22 ਸਾਲਾਂ ਨੌਜਵਾਨ ਨੇ ਕੀਤੀ ਖੁਦਕੁਸ਼ੀ ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ
ਅੰਮ੍ਰਿਤਸਰ ਦੇ ਬਟਾਲਾ ਰੋਡ ਤੇ ਜਵਾਹਰ ਨਗਰ ਇਲਾਕੇ ਦੇ ਵਿੱਚ ਇੱਕ 22 ਸਾਲ ਦੇ ਨੌਜਵਾਨ ਵੱਲੋਂ ਖੁਦਕੁਸ਼ੀ ਕਰ ਲਈ ਗਈ। ਇਸ ਤੋਂ ਬਾਅਦ ਇਸ ਦੀ ਜਾਣਕਾਰੀ ਅੰਮ੍ਰਿਤਸਰ ਬਟਾਲਾ ਰੋਡ ਵਿਜੇ ਨਗਰ ਪੁਲਿਸ ਚੌਂਕੀ ਨੂੰ ਮਿਲੀ ਤਾਂ ਪੁਲਿਸ ਨੇ ਮੌਕੇ ਤੇ ਜਾ ਕੇ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦਾ ਨਾਮ ਕਪਿਲ ਹੈ ਅਤੇ ਜਦੋਂ ਉਸਨੇ ਖੁਦਕੁਸ਼ੀ ਕੀਤੀ ਤਾਂ ਉਸ ਦੇ ਪਰਿਵਾਰਿਕ ਮੈਂਬਰ ਹਿਮਾਚਲ ਗਏ ਹੋਏ ਸਨ।