ਕਪੂਰਥਲਾ: ਚਾਰਬੱਤੀ ਚੌਂਕ ਵਿਖੇ ਭਾਜਪਾ ਵਰਕਰਾਂ ਵਲੋਂ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਦੀ ਮੰਗ ਨੂੰ ਲੈਕੇ ਕੀਤਾ ਗਿਆ ਪੁਤਲਾ ਫੂਕ ਪ੍ਰਦਰਸ਼ਨ
ਹਾਈਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਕਾਨੂੰਨੀ ਮਾਨਤਾ ਦੇਣ ਤੋਂ ਬਾਅਦ ਭਾਜਪਾ ਵੱਲੋਂ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ। ਭਾਜਪਾ ਨੇ ਸ਼ਰਾਬ ਘੁਟਾਲੇ ਦੇ ਮਾਮਲੇ ਚ ਗ੍ਰਿਫਤਾਰ ਕੀਤੇ ਗਏ ਅਰਵਿੰਦ ਕੇਜਰੀਵਾਲ ਤੋਂ ਨੈਤਿਕ ਆਧਾਰ ਤੇ ਅਸਤੀਫੇ ਦੀ ਮੰਗ ਨੂੰ ਲੈ ਕੇ ਸ਼ਹਿਰ ਦੇ ਚਾਰਬੱਤੀ ਵਿੱਚ ਰੋਸ ਪ੍ਰਦਰਸ਼ਨ ਕੀਤਾ।ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕੀਤੀ।