ਕਿਆਮਪੁਰ ਵਿੱਚ ਸਾਬਕਾ ਵਿਧਾਇਕ ਹਰਪ੍ਰਤਾਪ ਨੇ ਪੰਜਵੀਂ ਜਮਾਤ ਦੀ ਵਿਦਿਆਰਥਨ ਨਵਨੀਤ ਕੌਰ ਨੂੰ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਹਾਸਿਲ ਕਰਨ 'ਤੇ ਸਨਮਾਨਿਤ ਕੀਤਾ। ਇਸ ਸਬੰਧੀ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਨੇ ਕਿਹਾ ਕਿ ਬੜੀ ਮਾਣ ਵਾਲੀ ਗੱਲ ਹੈ ਕਿ ਇਸ ਧੀ ਨੇ ਜ਼ਿਲ੍ਹੇ ਵਿੱਚੋਂ 98.5% ਅੰਕ ਹਾਸਿਲ ਕੀਤੇ ਹਨ।