ਦਸੂਆ: ਇਤਿਹਾਸਿਕ ਗੁਰਦੁਆਰਾ ਪੁਲ ਪੁਖਤਾ ਸਾਹਿਬ ਵਿਖੇ ਸ਼ੁਰੂ ਹੋਇਆ ਵਿਸਾਖੀ ਜੋੜ ਮੇਲਾ
ਇਤਿਹਾਸਿਕ ਗੁਰਦੁਆਰਾ ਪੁਲ ਪੁਖਤਾ ਸਾਹਿਬ ਵਿਖੇ ਖਾਲਸਾ ਪੰਥ ਦਾ ਸਾਜਨਾ ਦਿਵਸ ਵਿਸਾਖੀ ਜੋੜ ਮੇਲਾ ਅੱਜ ਸਵੇਰੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਸ਼ੁਰੂ ਹੋ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਵਿੱਚ ਨਤਮਸਤਕ ਹੋਣ ਆ ਰਹੀਆਂ ਹਨ ਤੇ ਪਵਿੱਤਰ ਕਾਲੀ ਵੇਈ ਵਿੱਚ ਇਸ਼ਨਾਨ ਕੀਤਾ ਜਾ ਰਿਹਾ ਹੈ। ਸੇਵਾਦਾਰਾਂ ਨੇ ਦੱਸਿਆ ਕਿ ਦੇਰ ਸ਼ਾਮ ਤੱਕ ਚੱਲਣ ਵਾਲੇ ਇਸ ਜੋੜ ਮੇਲੇ ਵਿੱਚ ਹਜ਼ਾਰਾਂ ਦੀ ਸੰਖਿਆ ਵਿੱਚ ਸੰਗਤਾਂ ਆਉਣਗੀਆਂ।