ਕਪੂਰਥਲਾ: ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ 'ਤੇ ਹਾਦਸਾ, ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਟੱਕਰ ਨਾਲ ਇੱਕ ਵਿਅਕਤੀ ਜ਼ਖ਼ਮੀ
ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ 'ਤੇ ਆਰ.ਸੀ.ਐਫ. ਨੇੜੇ ਦੋ ਮੋਟਰਸਾਈਕਲਾਂ ਦੀ ਟੱਕਰ ਵਿੱਚ ਮੰਗਾ ਰੋਡਾ ਦਾ ਵਾਸੀ ਜਗਤਾਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸਨੂੰ ਸਿਵਲ ਹਸਪਤਾਲ ਕਪੂਰਥਲਾ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ।