ਸੰਗਰੂਰ: ਸੰਗਰੂਰ ਬੱਸ ਸਟੈਂਡ ਸੰਗਰੂਰ ਵਿਖੇ ਸ਼ਹੀਦ ਏਂ ਆਜ਼ਮ ਭਗਤ ਸਿੰਘ, ਰਾਜਗੁਰੂ ਸੁਖਦੇਵ ਦੇ 93 ਵੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਅਰਪਣ ਕੀਤੇ
ਸੰਗਰੂਰ ਅੱਜ ਦੇਸ਼ ਦੇ ਵਿੱਚ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਦੇ 93 ਸ਼ਹੀਦ ਦਿਹਾੜੇ ਮੌਕੇ, ਜਿੱਥੇ ਨਮਨ ਕੀਤਾ ਜਾ ਰਿਹਾ ਹੈ ਉਥੇ ਹੀ ਸੰਗਰੂਰ ਬੱਸ ਸਟੈਂਡ ਉੱਤੇ ਲੱਗੇ ਬੁੱਤਾਂ ਨੂੰ ਸ਼ਰਧਾ ਦੇ ਫੁੱਲ ਅਰਪਣ ਕੀਤੇ, ਇਸ ਮੌਕੇ ਤੇ ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਪ੍ਰਧਾਨ ਧਰਵਿੰਦਰ ਸਿੰਘ ਅਤੇ ਉਨਾਂ ਦੇ ਸਾਥੀਆਂ ਵੱਲੋਂ ਇਨਕਲਾਬ ਜਿੰਦਾਬਾਦ ਦੇ ਨਾਅਰੇ ਲਗਾਏ ਅਤੇ ਗਲ ਦੇ ਵਿੱਚ ਹਾਰ ਪਾ ਕੇ ਸ਼ਰਧਾ ਦੇ ਫੁੱਲ ਅਰਪਣ ਕੀਤੇ ਗਏ |