ਸੰਗਰੂਰ: ਜ਼ਿਲ੍ਹੇ ਵਿੱਚ ਜਲਦ ਕਰਵਾਈ ਜਾਵੇਗੀ ਅਸਲਾ ਵੇਚਣ ਵਾਲੀਆਂ ਦੁਕਾਨਾਂ ਦੀ ਜਾਂਚ: ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ
ਜ਼ਿਲ੍ਹਾ ਚੋਣ ਅਫ਼ਸਰ ਕੰਮ ਜ਼ਿਲ੍ਹਾ ਮੈਜਿਸਟਰੇਟ ਜਤਿੰਦਰ ਜੋਰਵਾਲ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਨੂੰ ਅਮਨ ਸ਼ਾਂਤੀ ਅਤੇ ਪਾਰਦਰਸ਼ੀ ਢੰਗ ਨਾਲ ਨਪੇੜੇ ਚੜਾਉਂਦੇ ਲਈ ਅਸਲਾ ਡੀਲਰਾਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ 'ਚ ਮੀਟਿੰਗ ਕੀਤੀ। ਉਨ੍ਹਾਂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰਿਆਂ ਨੂੰ ਆਪਣਾ ਅਸਲਾ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।