ਭਿੱਖੀਵਿੰਡ: 14 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਤਰਨਤਾਰਨ ਤੋਂ ਸਾਡਾ ਕਾਫਲਾ ਦਿੱਲੀ ਲਈ ਹੋਵੇਗਾ ਰਵਾਨਾ - ਕੇਐਸਕੇ ਜ਼ਿਲ੍ਹਾ ਪ੍ਰਧਾਨ ਤਰਸੇਮ
ਭਿੱਖੀਵਿੰਡ ਵਿਖੇ ਕਿਸਾਨ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਕਲਸੀਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 14 ਮਾਰਚ ਨੂੰ ਤਰਨ ਤਾਰਨ ਜ਼ਿਲ੍ਹੇ ਤੋਂ ਜਥੇਬੰਦੀ ਦੇ ਆਗੂਆਂ ਦਾ ਵੱਡਾ ਕਾਫਲਾ ਦਿੱਲੀ ਲਈ ਰਵਾਨਾ ਹੋਵੇਗਾ। ਉਹਨਾਂ ਕਿਹਾ ਕੇਂਦਰ ਸਰਕਾਰ ਦੀ ਨੀਤੀਆਂ ਖਿਲਾਫ ਅਤੇ ਕਿਸਾਨੀ ਮੰਗਾਂ ਨੂੰ ਲੈਕੇ ਸਾਡੇ ਵੱਲੋਂ ਦਿੱਲੀ ਕੂਚ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜਦੋਂ ਤੱਕ ਕਿਸਾਨੀ ਮੰਗਾਂ ਨੂੰ ਮੰਨਿਆ ਨਹੀਂ ਜਾਂਦਾ ਓਦੋਂ ਤੱਕ ਦਿੱਲੀ 'ਚ ਧਰਨਾ ਜਾਰੀ ਰਹੇਗਾ।