ਸੰਗਰੂਰ: ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ ਪਹੁੰਚੇ ਸਿਵਿਲ ਹਸਪਤਾਲ, ਕਿਹਾ ਬਹੁਤ ਹੀ ਮੰਦਭਾਗੀ ਘਟਨਾ
ਅੱਜ ਸਿਵਿਲ ਹਸਪਤਾਲ ਸੰਗਰੂਰ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਰੀਜ਼ਾ ਦਾ ਹਾਲ ਚਾਲ ਜਾਣਨ ਲਈ ਪਹੁੰਚੇ। ਰਾਜਾ ਵੜਿੰਗ ਨੇ ਕਿਹਾ ਕਿ ਸੂਬੇ ਵਿਚ ਜ਼ਹਿਰੀਲੀ ਸ਼ਰਾਬ ਦੀ ਵਿਕਰੀ ਹੋਣਾ ਅਤੇ ਉਸ ਨਾਲ ਗਰੀਬ ਮਜ਼ਦੂਰਾਂ ਦੀ ਮੌਤ ਹੋ ਜਾਣਾ ਬਹੁਤ ਹੀ ਮੰਦਭਾਗੀ ਘਟਨਾ ਹੈ। ਇਸ ਦੌਰਾਨ ਓਹਨਾ ਕਿਹਾ ਕਿ 16 ਬੰਦੇ ਜ਼ਹਿਰੀਲੀ ਸ਼ਰਾਬ ਨਾਲ ਮਰ ਚੁੱਕੇ ਹਨ, ਪਰ ਮੁੱਖਮੰਤਰੀ ਭਗਵੰਤ ਮਾਨ ਨੂੰ ਕਿਸੇ ਤਰ੍ਹਾਂ ਦੀ ਕੋਈ ਚਿੰਤਾ ਨਹੀਂ।