ਗੁਰਦਾਸਪੁਰ: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਜਿਲ੍ਹਾ ਪੁਲਿਸ ਨੇ ਸ਼ਹਿਰ ਵਿੱਚ ਕੱਢਿਆ ਵਿਸ਼ੇਸ਼ ਫਲੈਗ ਮਾਰਚ
ਗੁਰਦਾਸਪੁਰ ਸ਼ਹਿਰ ਵਿੱਚ ਆਗਾਮੀ ਲੋਕ ਸਭਾ ਚੋਣਾਂ ਦੇ ਸੰਬੰਧ ਵਿੱਚ ਐਸਐਸਪੀ ਗੁਰਦਾਸਪੁਰ ਹਰੀਸ਼ ਦਿਆਮਾ ਦੀ ਅਗਵਾਈ ਹੇਠ ਗੁਰਦਾਸਪੁਰ ਸ਼ਹਿਰ ਵਿੱਚ ਅਮਨ ਕਾਨੂੰਨ ਅਤੇ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਵਿਸ਼ੇਸ਼ ਫਲੈਗ ਮਾਰਚ ਕੱਢਿਆ ਗਿਆ। ਗੱਲਬਾਤ ਕਰਨ 'ਤੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਫਲੈਗ ਮਾਰਚ ਤਾਂ ਕੱਢੇ ਜਾ ਰਹੇ ਹਨ, ਤਾਂ ਜੋ ਕੋਈ ਸ਼ਰਾਰਤੀ ਅਨਸਰ ਇਹਨਾਂ ਚੋਣਾਂ ਦੌਰਾਨ ਕਿਸੇ ਅਣਸਖਾਵੀ ਘਟਨਾ ਨੂੰ ਅੰਜਾਮ ਨਾ ਦੇ ਸਕਣ।