ਮੁਕਤਸਰ: ਲੰਬੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥ ਸਮੇਤ ਕੀਤਾ ਕਾਬੂ
ਥਾਣਾ ਲੰਬੀ ਪੁਲਿਸ ਨੇ ਪਿੰਡ ਖਿਉਂਵਾਲੀ ਵਾਲੀ ਵਿਖੇ ਦੋ ਵਿਅਕਤੀਆਂ ਨੂੰ ਪੰਜ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਸ਼ਾਮ ਕਰੀਬ 6 ਵਜੇ ਪੁਲਿਸ ਕੋਲੋਂ ਹਾਸਲ ਹੋਈ ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਸੁੱਖਪ੍ਰੀਤ ਸਿੰਘ ਅਤੇ ਜਗਜੀਤ ਸਿੰਘ ਵਾਸੀ ਪਿੰਡ ਫਤਿਹਪੁਰ ਮਨੀਆਂ ਵਜੋਂ ਹੋਈ ਹੈ। ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ਼ ਕਰ ਲਿਆ।