ਮੁਕਤਸਰ: ਨਗਰ ਕੌਂਸਲ ਵਿਖੇ ਸਮਾਜ ਸੇਵੀ ਸੰਸਥਾਵਾਂ ਅਤੇ ਕੌਂਸਲ ਪ੍ਰਧਾਨ ਦੀ ਮੀਟਿੰਗ ਦੌਰਾਨ ਭਖਿਆ ਪਿਛਲੇ ਦੋ ਸਾਲਾਂ ਤੋਂ ਰੁਕੇ ਹੋਏ ਵਿਕਾਸ ਕੰਮਾਂ ਦਾ ਮੁੱਦਾ
ਸ਼੍ਰੀ ਮੁਕਤਸਰ ਸਾਹਿਬ ਦੀ ਸਫ਼ਾਈ ਵਿਵਸਥਾ ਅਤੇ ਵਿਕਾਸ ਕੰਮਾਂ ਵਿੱਚ ਪੈਦਾ ਹੋ ਰਹੀਆਂ ਰੁਕਾਵਟਾਂ ਦੇ ਸਬੰਧ ਵਿੱਚ "ਤੈਂ ਕੀ ਦਰਦ ਨਾ ਆਇਆ" ਗਰੁੱਪ ਦੀ ਅਗਵਾਈ ਹੇਠ ਇਕੱਠੇ ਹੋਏ ਵੱਖ ਵੱਖ ਸਮਾਜਸੇਵੀ ਸੰਸਥਾਵਾਂ ਦੇ ਪ੍ਰਤੀਨਿਧੀਆਂ ਵੱਲੋਂ ਨਗਰ ਕੌਂਸਲ ਪ੍ਰਧਾਨ ਸ਼ਮੀ ਤੇਰਿਆਂ ਨਾਲ ਮੀਟਿੰਗ ਕੀਤੀ ਗਈ। ਦੁਪਹਿਰ ਕਰੀਬ 4 ਵਜੇ ਤੱਕ ਚੱਲੀ ਇਸ ਮੀਟਿੰਗ ਦੌਰਾਨ ਪਿਛਲੇ ਦੋ ਸਾਲਾਂ ਤੋਂ ਰੁਕੇ ਹੋਏ ਵਿਕਾਸ ਕੰਮਾਂ ਦਾ ਮੁੱਦਾ ਕਾਫੀ ਜਿਆਦਾ ਭੱਖਦਾ ਦਿਖਾਈ ਦਿੱਤਾ