ਸ੍ਰੀ ਮੁਕਤਸਰ ਸਾਹਿਬ: ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ, ਜਾਣੋ ਡਿਪਟੀ ਕਮਿਸ਼ਨਰ ਨੇ ਕੀ ਕਿਹਾ
Sri Muktsar Sahib, Muktsar | Nov 11, 2026
ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਅਤੇ ਵੱਡੇ ਹਾਦਸਿਆਂ ਦਾ ਡਰ ਬਣਿਆ ਰਹਿੰਦਾ ਹੈ। ਕਿਸਾਨਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਬੇਨਤੀ ਕੀਤੀ ਗਈ ਹੈ।