ਫਰੀਦਕੋਟ: ਸੰਧਵਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੇ ਤਹਿਤ ਵਿਧਾਨ ਸਭਾ ਸਪੀਕਰ ਨੇ ਸੁਣੀਆਂ ਮੁਸ਼ਕਲਾਂ,ਅਧਿਕਾਰੀਆਂ ਨੂੰ ਦਿਤੀਆਂ ਹਦਾਇਤਾਂ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਨਿਵਾਸ ਸਥਾਨ ਤੇ ਲੋਕ ਮਿਲਣੀ ਪ੍ਰੋਗਰਾਮ ਦੇ ਤਹਿਤ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਅਤੇ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਤੇ ਵਿਧਾਨ ਸਭਾ ਸਪੀਕਰ ਸੰਧਵਾਂ ਨੇ ਕਿਹਾ ਕਿ ਉਹ ਜਦੋਂ ਵੀ ਹਲਕੇ ਵਿੱਚ ਹੁੰਦੇ ਹਨ, ਉਨਾਂ ਦੀ ਕੋਸ਼ਿਸ਼ ਹੁੰਦੀ ਹੈ ਕਿ ਵੱਧ ਤੋਂ ਵੱਧ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕੀਤਾ ਜਾਵੇ।