ਗੁਰਦਾਸਪੁਰ: ਡੇਰਾ ਬਾਬਾ ਨਾਨਕ ਦੀ ਉਪ ਚੋਣ -2024 ਮੱਦੇਨਜ਼ਰ ਜਿਲ੍ਹਾ ਪੱਧਰ 'ਤੇ ਵੱਖ-ਵੱਖ ਸੈੱਲ
ਕੀਤੇ ਗਏ ਸਥਾਪਿਤ : ਡਿਪਟੀ ਕਮਿਸ਼ਨਰ
ਓਮ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ ਡੇਰਾ ਬਾਬਾ ਨਾਨਕ ਦੀ ਉਪ ਚੋਣ -2024 ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਵੱਖ-ਵੱਖ ਸੈੱਲ ਸਥਾਪਿਤ ਕੀਤੇ ਗਏ ਹਨ।