ਮੋਰਿੰਡਾ: ਚਰਨਜੀਤ ਸਿੰਘ ਚੰਨੀ ਵੱਲੋਂ ਅੱਖਾਂ ਦਾ ਮੁਫ਼ਤ ਕੈਂਪ, 450 ਮਰੀਜ਼ਾਂ ਦੀ ਹੋਈ ਜਾਂਚ
ਮੋਰਿੰਡਾ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲਗਾਏ ਅੱਖਾਂ ਦੇ ਮੁਫ਼ਤ ਕੈਂਪ ਵਿੱਚ 450 ਮਰੀਜ਼ਾਂ ਦੀ ਜਾਂਚ ਹੋਈ। ਇਸ ਦੌਰਾਨ 100 ਮਰੀਜ਼ਾਂ ਨੂੰ ਆਪਰੇਸ਼ਨ ਲਈ ਚੁਣਿਆ ਗਿਆ ਹੈ। ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਦਿੱਤੀਆਂ ਜਾ ਰਹੀਆਂ ਹਨ।