ਲੰਬੀ ਹਲਕੇ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
Sri Muktsar Sahib, Muktsar | Sep 16, 2025
ਲੰਬੀ ਹਲਕੇ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਆਪਣੇ ਦਫਤਰ ਵਿਖੇ ਪਹੁੰਚੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ। ਸ਼ਾਮ 5 ਵਜ਼ੇ ਆਪਣੇ ਸੋਸ਼ਲ ਮੀਡੀਆ ਪੇਜ ਤੇ ਸਾਂਝੀ ਕੀਤੀ ਜਾਣਕਾਰੀ ਵਿੱਚ ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਅੱਜ ਲੋਕ ਆਪਣੀਆਂ ਮੁਸ਼ਕਿਲਾਂ ਲੈ ਕੇ ਉਹਨਾਂ ਕੋਲ ਪਹੁੰਚੇ ਸਨ ਜਿਨਾਂ ਵਿੱਚੋਂ ਕੁਝ ਮੁਸ਼ਕਿਲਾਂ ਨੂੰ ਮੌਕੇ ਤੇ ਹੱਲ ਕਰ ਦਿੱਤਾ ਗਿਆ ਜਦਕਿ ਬਾਕੀ ਸਬੰਧਤ ਅਧਿਕਾਰੀਆਂ ਨੂੰ ਦੇ ਦਿੱਤੀਆਂ ਗਈਆਂ ਹਨ।