ਆਨੰਦਪੁਰ ਸਾਹਿਬ: ਆਨੰਦਪੁਰ ਸਾਹਿਬ ਵਿਖੇ ਕਾਰ ਤੇ ਟਰੱਕ ਵਿਚਾਲੇ ਹੋਈ ਟੱਕਰ, ਕਾਰ ਸਵਾਰ ਵਿਅਕਤੀ ਦੀ ਹੋਈ ਮੌਤ, ਇੱਕ ਜ਼ਖਮੀ
ਅਨੰਦਪੁਰ ਸਾਹਿਬ ਵਿਖੇ ਕਾਰ ਤੇ ਟਰੱਕ ਵਿਚਾਲੇ ਹੋਈ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਵਿਖੇ ਦਾਖਲ ਕਰਵਾਇਆ ਗਿਆ ਹੈ। ਜਿਸ ਸੰਬੰਧ ਵਿੱਚ ਪੁਲਿਸ ਵੱਲੋਂ ਮਦਈ ਮੁਕਦਮਾ ਦੇ ਬਿਆਨਾਂ ਦੇ ਆਧਾਰ 'ਤੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।