ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਡਾ. ਰਵਿੰਦਰ ਸਿੰਘ ਰਵੀ ਯਾਦਗਾਰੀ ਭਾਸ਼ਣ' ਕਰਵਾਇਆ ਗਿਆ, ਵੀਸੀ ਨੇ ਕੀਤੀ ਸ਼ਿਰਕਤ
ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ ਦੇ ਸਹਿਯੋਗ ਨਾਲ਼ 'ਡਾ. ਰਵਿੰਦਰ ਸਿੰਘ ਰਵੀ ਯਾਦਗਾਰੀ ਭਾਸ਼ਣ' ਕਰਵਾਇਆ ਗਿਆ। 'ਮਨੁੱਖੀ ਪਛਾਣ ਦੀ ਪੇਚੀਦਗੀ: ਦੱਖਣੀ ਏਸ਼ੀਆ ਦਾ ਤਜਰਬਾ' ਵਿਸ਼ੇ ਉੱਤੇ ਇਹ ਭਾਸ਼ਣ ਡਾ. ਇਸ਼ਤਿਆਕ ਅਹਿਮਦ ਨੇ ਦਿੱਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ. ਹਰਭਜਨ ਸਿੰਘ ਸ਼ਾਮਲ ਹੋਏ। ਇਸ ਸਮਾਗਮ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਵੀਸੀ ਨੇ ਵੀ ਸ਼ਿਰਕਤ ਕੀਤੀ।