ਆਨੰਦਪੁਰ ਸਾਹਿਬ: ਜ਼ਿਲਾ ਸਿੱਖਿਆ ਅਫਸਰ ਪਰਮਿੰਦਰ ਕੌਰ ਵੱਲੋਂ ਬਲਾਕ ਅਨੰਦਪੁਰ ਸਾਹਿਬ ਦੇ ਸਕੂਲਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ
ਜ਼ਿਲਾ ਸਿੱਖਿਆ ਅਫਸਰ ਪਰਮਿੰਦਰ ਕੌਰ ਵੱਲੋਂ ਅੱਜ ਬਲਾਕ ਸ਼੍ਰੀ ਅਨੰਦਪੁਰ ਸਾਹਿਬ ਦੇ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਇਸ ਮੌਕੇ ਜਿੱਥੇ ਉਹਨਾਂ ਸਕੂਲਾਂ ਵਿੱਚ ਮਿਸ਼ਨ ਸਮਰੱਥ ਅਤੇ ਦਾਖਲਾ ਮੁਹਿੰਮ ਨੂੰ ਲੈ ਕੇ ਜਾਣਕਾਰੀ ਹਾਸਿਲ ਕੀਤੀ ਉੱਥੇ ਹੀ ਉਹਨਾਂ ਅਧਿਆਪਕਾਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਬਾਰੇ ਬੱਚਿਆਂ ਦੇ ਮਾਪਿਆਂ ਨੂੰ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ ਅਤੇ ਸਕੂਲਾਂ ਵਿੱਚ ਦਾਖਲਾ ਵਧਾਇਆ ਜਾਵੇ