ਮੁਕਤਸਰ: ਸ਼ਹਿਰ ਦੇ ਕੋਟਕਪੂਰਾ ਰੋਡ ਤੇ ਉਤਸ਼ਾਹ ਨਾਲ ਮਨਾਇਆ ਗਿਆ ਭਾਰਤੀ ਜਨਤਾ ਪਾਰਟੀ ਦਾ ਸਥਾਪਨਾ ਦਿਵਸ
ਸ਼੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਸ਼ਾਮ ਕਰੀਬ 6 ਵਜ਼ੇ ਭਾਰਤੀ ਜਨਤਾ ਪਾਰਟੀ ਦੇ ਚੜ੍ਹਦੀ ਕਲਾ ਮੰਡਲ ਦੇ ਪ੍ਰਧਾਨ ਰਾਜਕੁਮਾਰ ਭਠੇਜਾ ਮੇਲੂ ਅਤੇ ਮੰਡਲ 3 ਦੇ ਪ੍ਰਧਾਨ ਰਜਿੰਦਰ ਕੁਮਾਰ ਦੀ ਅਗਵਾਈ ਹੇਠ ਪਾਰਟੀ ਦਾ ਸਥਾਪਨਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਜਿਸ ਵਿੱਚ ਸੀਨੀਅਰ ਆਗੂ ਅਸ਼ਵਨੀ ਗਿਰਧਰ ਅਤੇ ਸੰਦੀਪ ਗਿਰਧਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।