ਤਰਨਤਾਰਨ: ਤਿਉਹਾਰਾਂ ਦੇ ਮੱਦੇਨਜ਼ਰ ਹਰੀਕੇ ਪੁਲਿਸ ਚੌਕਸ, ਕੀਤੀ ਗਈ ਵਿਸ਼ੇਸ਼ ਨਾਕਾਬੰਦੀ ਅਤੇ ਚੈਕਿੰਗ
ਤਿਉਹਾਰਾਂ ਦੇ ਸੀਜ਼ਨ ਦੌਰਾਨ ਹਰੀਕੇ ਪੁਲਿਸ ਨੇ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਹਨ। ਥਾਣਾ ਮੁਖੀ ਪ੍ਰਭਜੀਤ ਸਿੰਘ ਗਿੱਲ ਦੀ ਅਗਵਾਈ 'ਚ ਹਰੀਕੇ ਬਾਈਪਾਸ ਸਮੇਤ ਕਈ ਥਾਵਾਂ 'ਤੇ ਨਾਕੇ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਪੁਲਿਸ ਨੇ ਲੋਕਾਂ ਨੂੰ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਦੇਣ ਦੀ ਅਪੀਲ ਕੀਤੀ ਹੈ।